Loading Raja Warring website...

Amarinder Singh Raja Warring Bids Farewell to Bhagwant Mann, Predicts This to Be His Last Vidhan Sabha Session

Press ReleaseCHANDIGARH, August 10

ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਅਲਵਿਦਾ ਆਖਿਆ; ਕਿਹਾ—ਚੰਗਾ ਹੋਇਆ ਛੁਟਕਾਰਾ ਮਿਲਿਆ

ਭਵਿੱਖਬਾਣੀ ਕੀਤੀ: ਇਹ ਮਾਨ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ

ਕਿਹਾ: ਆਉਣ ਵਾਲੇ ਦਿਨਾਂ ਵਿੱਚ ‘ਆਪ’ ਅੰਦਰ ਵੱਡਾ ਧਮਾਕਾ ਹੋਣ ਦੀ ਸੰਭਾਵਨਾ

ਕਿਹਾ: ਮਾਨ ਪੰਜਾਬ ਦੇ ਸੱਭ ਤੋਂ ਬਦਤਰ ਮੁੱਖ ਮੰਤਰੀ ਸਾਬਤ ਹੋਏ

ਮੁੱਖ ਮੰਤਰੀ ਨੂੰ ਕਿਹਾ—ਇਤਿਹਾਸ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ

ਚੰਡੀਗੜ੍ਹ, 10 ਅਗਸਤ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਲਵਿਦਾ ਕਹਿੰਦਿਆਂ, ਭਵਿੱਖਬਾਣੀ ਕੀਤੀ ਹੈ ਕਿ ਇਹ ਉਨ੍ਹਾਂ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਜਲਦੀ ਅੰਦਰੂਨੀ ਤੌਰ ’ਤੇ ਬਿਖਰ ਸਕਦੀ ਹੈ ਅਤੇ ਸਰਕਾਰ ਆਪਣਾ ਬਹੁਮਤ ਗੁਆ ਸਕਦੀ ਹੈ, ਕਿਉਂਕਿ ਕਈ ਵਿਧਾਇਕ ਸਿਰਫ਼ ਢੁੱਕਵੇਂ ਮੌਕੇ ਦੀ ਉਡੀਕ ਕਰ ਰਹੇ ਹਨ ਅਤੇ ਉਹ ਹੁਣ ਬਹੁਤ ਦੂਰ ਨਹੀਂ ਹੈ।

ਵੜਿੰਗ ਨੇ ਦਾਅਵਾ ਕੀਤਾ ਹੈ ਕਿ ਕਿਸੇ ਵੀ ਕੀਮਤ ’ਤੇ ਮਾਨ ਆਪਣਾ ਕਾਰਜਕਾਲ ਪੂਰਾ ਨਹੀਂ ਕਰਨ ਸਕਣਗੇ। ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ 2027 ਵਿੱਚ ਤੈਅ ਸਮੇਂ ਅਨੁਸਾਰ ਵੀ ਹੁੰਦੀਆਂ ਹਨ ਤਾਂ ਵੀ ਮਾਨ ਉਸ ਸਮੇਂ ਤੱਕ ਮੁੱਖ ਮੰਤਰੀ ਨਹੀਂ ਰਹਿਣਗੇ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਦੇ ਜ਼ਿਆਦਾਤਰ ਵਿਧਾਇਕ ਆਪਣੀ ਹੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਉਹ ਘੁਟਣ ਮਹਿਸੂਸ ਕਰ ਰਹੇ ਹਨ ਅਤੇ ਹੁਣ ਰਾਹਤ ਦੇ ਮੌਕੇ ਦੀ ਉਡੀਕ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਵੱਡਾ ਜਨਮਤ ਮਿਲਣ ਦੇ ਬਾਵਜੂਦ ‘ਆਪ’ ਸਰਕਾਰ ਨਾ ਸਿਰਫ਼ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿੱਚ ਨਕਾਮ ਰਹੀ ਹੈ, ਸਗੋਂ ਉਸਨੇ ਆਪਣੇ ਵਿਧਾਇਕਾਂ ਨੂੰ ਵੀ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ ਹਨ, ਜਿਸ ਲਈ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਵੜਿੰਗ ਨੇ ਕਿਹਾ ਕਿ ਬਦਕਿਸਮਤੀ ਨਾਲ ਮਾਨ ਇਹ ਫਰਕ ਨਹੀਂ ਸਮਝ ਸਕੇ ਕਿ ਹੁਣ ਉਨ੍ਹਾਂ ਦਾ ਮੰਚ ਬਦਲ ਚੁੱਕਾ ਹੈ ਅਤੇ ਸਿਰਫ਼ ਚੁਟਕਲੇ ਤੇ ਕਿੱਸੇ ਸੁਣਾ ਕੇ ਸਰਕਾਰ ਚਲਾਉਣ ਦਾ ਸਮਾਂ ਨਹੀਂ ਰਿਹਾ ਹੈ।

ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਤੁਹਾਨੂੰ ਹਸਾਉਣ ਲਈ ਨਹੀਂ ਚੁਣਿਆ ਸੀ। ਇਸ ਕੰਮ ਲਈ ਉਨ੍ਹਾਂ ਕੋਲ ਤੁਹਾਡੀ ਕਾਮੇਡੀ ਪਹਿਲਾਂ ਹੀ ਕਾਫ਼ੀ ਸੀ।

ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਅਤੇ “ਬਦਲਾਅ” ਦੀ ਆਸ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ। ਜਦਕਿ ਇਸਦੇ ਉਲਟ, ਉਨ੍ਹਾਂ ਨੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਆਪਣਾ ਸਾਰਾ ਅਧਿਕਾਰ ਬਾਹਰਲੇ ਲੋਕਾਂ ਨੂੰ ਸੌਂਪ ਦਿੱਤਾ ਅਤੇ ਇਸ ਦੌਰਾਨ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ। ਇਸ ਲਈ ਇਤਿਹਾਸ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ।