Loading Raja Warring website...

NCSC Directs Punjab Police to Arrest Raja Warring in 10-Month-Old Case; PCC Chief Calls It Vendetta to Divert Haldwani 'Shuddi-Karran' Row

Press ReleaseCHANDIGARH, August 31

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

ਕਿਹਾ, ਕਾਂਗਰਸ ਵੱਲੋਂ ‘ਸ਼ੁੱਧੀਕਰਨ’ ਕਰਨ ਵਾਲਿਆਂ ਖ਼ਿਲਾਫ਼ FIR ਦੀ ਮੰਗ ਕਰਨ ਤੋਂ ਬਾਅਦ ਜਾਣਬੁੱਝ ਕੇ ਚੁੱਕਿਆ ਗਿਆ ਇਹ ਮੁੱਦਾ

ਚੰਡੀਗੜ੍ਹ, 31 ਅਗਸਤ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਦਿੱਤੇ ਗਏ ਨਿਰਦੇਸ਼ ਪੂਰੀ ਤਰ੍ਹਾਂ ਬਦਲੇ ਦੀ ਰਾਜਨੀਤੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਉੱਤਰਾਖੰਡ ਦੇ ਹਲਦਵਾਨੀ ਵਿੱਚ RSS-BJP ਵਰਕਰਾਂ ਵੱਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਵਾਲੀ ਥਾਂ ਕੀਤੇ ਗਏ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਹੈ।

NCSC ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਇਹ ਹੁਕਮ ਨਹੀਂ ਦੇਖੇ ਹਨ ਅਤੇ ਇਸ਼ਾਰਾ ਕੀਤਾ ਕਿ ਇਹ ਲਗਭਗ ਦਸ ਮਹੀਨੇ ਪੁਰਾਣਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਵਰਗੀ ਬੂਟਾ ਸਿੰਘ ਦਾ ਪਰਿਵਾਰ ਉਨ੍ਹਾਂ ਲਈ ਆਪਣੇ ਪਰਿਵਾਰ ਵਾਂਗ ਹੈ ਅਤੇ ਉਹ ਉਸ ਸਮੇਂ ਹੀ ਇਸ ਮਾਮਲੇ ’ਤੇ ਮੁਆਫ਼ੀ ਮੰਗ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸਵਰਗੀ ਬੂਟਾ ਸਿੰਘ ਬਾਰੇ ਕੋਈ ਅਪਮਾਨਜਨਕ ਟਿੱਪਣੀ ਨਹੀਂ ਕੀਤੀ ਸੀ, ਸਗੋਂ ਇੱਕ ਵਿਸ਼ੇਸ਼ ਸੰਦਰਭ ਵਿੱਚ ਉਨ੍ਹਾਂ ਦੇ ਨਾਮ ਦਾ ਜ਼ਿਕਰ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਹ ਵੱਖ-ਵੱਖ ਮਾਮਲਿਆਂ ਸਬੰਧੀ NCSC ਦੇ ਚੇਅਰਮੈਨ ਨਾਲ ਦੋ ਵਾਰ ਮੁਲਾਕਾਤ ਵੀ ਕਰ ਚੁੱਕੇ ਹਨ। ਵੜਿੰਗ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਨਿਰਦੇਸ਼ ਸਪੱਸ਼ਟ ਤੌਰ ’ਤੇ ਉਸ ਜਨਤਕ ਦਬਾਅ ਦਾ ਨਤੀਜਾ ਹਨ, ਜਿਸ ਦਾ ਸਾਹਮਣਾ BJP ਇਸ ਸਮੇਂ ਕਰ ਰਹੀ ਹੈ। ਇਹ ਦਬਾਅ ਉਸ ਘਟਨਾ ਤੋਂ ਬਾਅਦ ਵਧਿਆ ਹੈ, ਜਦੋਂ ਉੱਤਰਾਖੰਡ ਦੇ ਹਲਦਵਾਨੀ ਵਿੱਚ BJP-RSS ਨਾਲ ਜੁੜੇ ਲੋਕਾਂ ਵੱਲੋਂ ਸਿਰਫ਼ ਇਸ ਲਈ ਰੈਲੀ ਵਾਲੀ ਥਾਂ ਦਾ ‘ਸ਼ੁੱਧੀਕਰਨ’ ਕੀਤਾ ਗਿਆ ਕਿਉਂਕਿ ਉੱਥੇ ਇੱਕ ਦਲਿਤ ਆਗੂ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੰਬੋਧਨ ਕੀਤਾ ਸੀ।

ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ ਅਤੇ ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ‘ਸ਼ੁੱਧੀਕਰਨ’ ਕਰਨ ਵਾਲਿਆਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਸ਼ੁੱਧੀਕਰਨ’ ਕਰਨ ਵਾਲਿਆਂ ਖ਼ਿਲਾਫ਼ FIR ਦਰਜ ਕਰਨ ਦੀ ਬਜਾਏ, ਜੋ ਕਿ ਕਾਨੂੰਨ ਅਨੁਸਾਰ ‘ਛੂਆਛੂਤ’ ਅਤੇ ਗੈਰ-ਕਾਨੂੰਨੀ ਕਾਰਵਾਈ ਹੈ, BJP ਸਰਕਾਰ ਨੇ ਉੱਤਰਾਖੰਡ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਹੀ FIR ਦਰਜ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦੇਣਾ ਵੀ ਇਸੇ ਕੜੀ ਦਾ ਇੱਕ ਹਿੱਸਾ ਹੈ, ਜਿਸ ਦਾ ਮਕਸਦ ਲੋਕਾਂ ਦਾ ਧਿਆਨ ਅਸਲ ਮੁੱਦੇ ਤੋਂ ਭਟਕਾਉਣਾ ਹੈ।

ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਵੀ ਉਨ੍ਹਾਂ ਖ਼ਿਲਾਫ਼ ਇੱਕ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ’ਤੇ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਸੀ।

PCC ਪ੍ਰਧਾਨ ਨੇ ਕਿਹਾ ਕਿ ਕਾਂਗਰਸ ਅਜਿਹੀਆਂ ਚਾਲਾਂ ਤੋਂ ਡਰਨ ਵਾਲੀ ਨਹੀਂ ਹੈ ਅਤੇ BJP ਨੂੰ ਇਸ ਗੱਲ ਦਾ ਜਵਾਬ ਦੇਣਾ ਪਵੇਗਾ ਕਿ ਸਿਰਫ਼ ਇੱਕ ਦਲਿਤ ਆਗੂ ਵੱਲੋਂ ਰੈਲੀ ਨੂੰ ਸੰਬੋਧਨ ਕੀਤੇ ਜਾਣ ਕਾਰਨ ਇੱਕ ਥਾਂ ਦਾ ‘ਸ਼ੁੱਧੀਕਰਨ’ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਕਿਸੇ ਵੀ ਕੋਸ਼ਿਸ਼ਾਂ ਨਾਲ ਕਾਂਗਰਸ ਪਿੱਛੇ ਨਹੀਂ ਹਟੇਗੀ ਅਤੇ ‘ਸ਼ੁੱਧੀਕਰਨ’ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਆਪਣੀ ਲੜਾਈ ਜਾਰੀ ਰੱਖੇਗੀ।