Loading Raja Warring website...

Punjab Congress President and Ludhiana MP Raja Warring Condemns Killing of RTI Activist in Jalandhar, Asks CM to Break Silence Over Frequent Killings

Press ReleaseCHANDIGARH, May 30

ਪੰਜਾਬ ਵਿੱਚ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ: ਵੜਿੰਗ

ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਦੀ ਹੱਤਿਆ ਦੀ ਨਿੰਦਾ ਕੀਤੀ

ਬਾਰ-ਬਾਰ ਹੋ ਰਹੀਆਂ ਹੱਤਿਆਵਾਂ 'ਤੇ ਮੁੱਖ ਮੰਤਰੀ ਨੂੰ ਚੁੱਪੀ ਤੋੜਣ ਲਈ ਕਿਹਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਅਤੇ ਵਕੀਲ ਸਿਮਰਨਜੀਤ ਸਿੰਘ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ।

ਇੱਥੇ ਜਾਰੀ ਇੱਕ ਸਖਤ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ ਹੈ। ਮੁੱਖ ਮੰਤਰੀ ਵੀ ਸਿਰਫ਼ ਇਸ ਲਈ ਸੁਰੱਖਿਅਤ ਹਨ, ਕਿਉਂਕਿ ਸੈਂਕੜੇ ਪੁਲਿਸ ਮੁਲਾਜ਼ਮ 24 ਘੰਟੇ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇਂ ਅਪਰਾਧੀ ਹੋਣ, ਗੈਂਗਸਟਰ ਹੋਣ ਜਾਂ ਅੱਤਵਾਦੀ ਹੋਣ, ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅਜੇ ਤੱਕ ਪੁਲਿਸ ਕੋਲ ਕੋਈ ਸੁਰਾਗ ਨਹੀਂ ਹੈ। ਜਦਕਿ ਅੱਤਵਾਦੀਆਂ ਵੱਲੋਂ ਇਸ ਕਤਲ ਦੀ ਵੀਡੀਓ ਵੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਮਾਨ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨ, ਕਿਉਂਕਿ ਉਹ ਨਾ ਸਿਰਫ਼ ਸਰਕਾਰ ਦੇ ਮੁਖੀ ਹਨ, ਬਲਕਿ ਸੂਬੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਗ੍ਰਹਿ ਵਿਭਾਗ ਦੇ ਵੀ ਮੁਖੀ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸਦੀ ਜਵਾਬਦੇਹੀ ਆਖ਼ਿਰਕਾਰ ਮੁੱਖ ਮੰਤਰੀ 'ਤੇ ਹੀ ਆ ਕੇ ਰੁਕਦੀ ਹੈ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਥਿਤੀ ਤੇਜ਼ੀ ਨਾਲ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਹ ਮੁੱਖ ਮੰਤਰੀ ਲਈ ਕਾਰਵਾਈ ਕਰਨ ਦਾ ਸਮਾਂ ਹੈ। ਉਹ ਆਪਣੀ ਸੁਰੱਖਿਆ ਦੇ ਘੇਰੇ ਪਿੱਛੇ ਲੁਕ ਕੇ ਨਹੀਂ ਬੈਠ ਸਕਦੇ, ਜਦਕਿ ਲੋਕ ਮਾਰੇ ਜਾ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪਰਾਧੀਆਂ, ਗੈਂਗਸਟਰਾਂ ਅਤੇ ਅੱਤਵਾਦੀਆਂ ਵੱਲੋਂ ਲੋਕਾਂ ਦੀਆਂ ਲਗਾਤਾਰ ਹੋ ਰਹੀਆਂ ਹੱਤਿਆਵਾਂ ਬਾਰੇ ਆਪਣੀ ਚੁੱਪੀ ਤੋੜਣ ਲਈ ਕਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਪੰਜਾਬ ਦੇ ਲੋਕਾਂ ਨੂੰ ਜਵਾਬ ਅਤੇ ਸਪੱਸ਼ਟੀਕਰਨ ਦੇਣ ਦੇ ਪਾਬੰਦ ਹੋ। ਜਦੋਂ ਲੋਕਾਂ ਦੀ ਜ਼ਿੰਦਗੀ ਅਤੇ ਮੌਤ ਦਾ ਸਵਾਲ ਬਣਿਆ ਹੋਵੇ, ਤਾਂ ਤੁਸੀਂ ਇਸ ਮਸਲੇ 'ਤੇ ਚੁੱਪ ਨਹੀਂ ਰਹਿ ਸਕਦੇ ਹੋ, ਖ਼ਾਸ ਕਰਕੇ ਜਦੋਂ ਤੁਸੀਂ ਹਰ ਹੋਰ ਮਸਲੇ 'ਤੇ ਬੋਲਦੇ ਰਹਿੰਦੇ ਹੋ।