Loading Raja Warring website...

Punjab Congress President and Ludhiana MP Raja Warring Demands Bhagwant Mann's Resignation, Says Haryana Police FIR Has Exposed AAP's Actions

Press ReleaseCHANDIGARH, June 23

ਮਾਨ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ: ਵੜਿੰਗ

ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ

ਕਿਹਾ: ਹਰਿਆਣਾ ਪੁਲਿਸ ਦੀ ਐੱਫਆਈਆਰ ਨੇ ਆਪ ਦੀਆਂ ਸਾਜਿਸ਼ਾਂ ਨੂੰ ਬੇਨਕਾਬ ਕੀਤਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਅਧਿਕਾਰ ਨੂੰ ਚੁਣੌਤੀ ਦੇ ਕੇ ਉਹ ਸੱਤਾ ਵਿੱਚ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ।

ਇਸ ਲੜੀ ਹੇਠ, ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦੇ ਹੱਕ ਵਿੱਚ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਅਤੇ ਹਾਸਲ ਕਰਨ ਦੇ ਮਾਮਲੇ ਵਿੱਚ ਗੁਰੂਗ੍ਰਾਮ ਵਿੱਚ ਹਰਿਆਣਾ ਪੁਲਿਸ ਵੱਲੋਂ ਐੱਫਆਈਆਰ ਦਰਜ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਗੱਲ ਹੈ ਕਿ ਸਰਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ ਇੱਕ ਮਨਘੜਤ ਰਿਪੋਰਟ “ਖਰੀਦਣ” ਤੱਕ ਹੇਠਾਂ ਡਿੱਗ ਗਈ। ਉਨ੍ਹਾਂ ਨੇ ਕਿਹਾ ਕਿ ਸਿੱਖੀ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਹੈ। ਪੰਜਾਬ ਦੇ ਲੋਕ ਕਦੇ ਵੀ ਆਮ ਆਦਮੀ ਪਾਰਟੀ ਅਤੇ ਇਸਦੇ ਆਗੂਆਂ ਨੂੰ ਆਪਣੀ ਕੁਰਸੀ ਬਚਾਉਣ ਲਈ ਅਜਿਹੇ ਸ਼ਰਮਨਾਕ ਹਥਕੰਡੇ ਅਪਣਾਉਣ ਲਈ ਮੁਆਫ਼ ਨਹੀਂ ਕਰਨਗੇ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਾਨ ਨੇ ਨਾ ਸਿਰਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਸਗੋਂ ਉਨ੍ਹਾਂ ਨੂੰ ਗਲਤ ਸਾਬਤ ਕਰਨ ਲਈ ਮਨਘੜਤ ਰਿਪੋਰਟਾਂ ਬਣਵਾਉਣ ਦੀ ਵੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੀ ਉਸੇ ਤਰ੍ਹਾਂ ਦੀ ਬੇਅਦਬੀ ਹੈ, ਜਿਵੇਂ 11 ਸਾਲ ਪਹਿਲਾਂ ਬਰਗਾੜੀ ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਮੁਆਫ਼ ਨਹੀਂ ਕੀਤਾ ਸੀ ਅਤੇ ਉਹ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਨੂੰ ਵੀ ਕਦੇ ਮੁਆਫ਼ ਨਹੀਂ ਕਰਨਗੇ।