Loading Raja Warring website...

Punjab Congress President and Ludhiana MP Raja Warring Joins Bhupesh Baghel as Congress Begins 2027 Punjab Election Preparations

Press ReleaseCHANDIGARH, July 7

2027 ਦੀ ਜੰਗ ਲਈ ਕਾਂਗਰਸ ਨੇ ਵਜਾਇਆ ਬਿਗੁਲ

ਬਘੇਲ ਨੇ ਜਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਕੀਤੀ

ਕਈ ਸੀਨੀਅਰ ਆਗੂ ਵੀ ਰਹੇ ਹਾਜ਼ਰ

ਪੰਜਾਬ ਵਿੱਚ ਕਾਂਗਰਸ ਹੀ ਇਕੋ-ਇੱਕ ਬਦਲ ਹੈ: ਬਘੇਲ

ਆਗੂਆਂ ਅਤੇ ਵਰਕਰਾਂ ਵਿੱਚ ਮਕਸਦ ਨੂੰ ਲੈ ਕੇ ਪੂਰੀ ਏਕਤਾ: ਬਘੇਲ

ਵੇਰਕਾ ਅਤੇ ਡੈਨੀ ਨੇ ਪੀਸੀਸੀ ਕਾਰਜਕਾਰੀ ਪ੍ਰਧਾਨਾਂ ਵਜੋਂ ਅਹੁਦਾ ਸੰਭਾਲਿਆ

ਸ਼ੁਭਮ ਦੇਵਗਨ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਿਆ

ਕਾਂਗਰਸ ਲਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਜੰਗ ਦਾ ਬਿਗੁਲ ਵਜਾਉਂਦਿਆਂ, ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਹੀ ਇਕੋ-ਇੱਕ ਬਦਲ ਹੈ ਅਤੇ ਸੂਬੇ ਦੇ ਲੋਕ ਇਸਦੀ ਉਡੀਕ ਕਰ ਰਹੇ ਹਨ।

ਇਸ ਮੌਕੇ ਸੂਬੇ ਭਰ ਤੋਂ ਆਏ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਬਘੇਲ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ 2027 ਦੀਆਂ ਚੋਣਾਂ ਦੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ, ਕਿਉਂਕਿ ਇਹ ਨਾ ਸਿਰਫ਼ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ ਹੈ, ਸਗੋਂ ਪੰਜਾਬ ਨੂੰ ਆਰਥਿਕ ਦੀਵਾਲੀਏਪਣ ਅਤੇ ਕਾਨੂੰਨ-ਵਿਵਸਥਾ ਦੇ ਸੰਕਟ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਰਗੀਆਂ ਹੋਰ ਵਿਰੋਧੀ ਪਾਰਟੀਆਂ ਲੋਕਾਂ ਦੀ ਨਜ਼ਰ ਵਿੱਚ ਕਿਤੇ ਵੀ ਨਹੀਂ ਹਨ ਅਤੇ ਲੋਕਾਂ ਦੀਆਂ ਉਮੀਦਾਂ ਸਿਰਫ਼ ਕਾਂਗਰਸ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਕਾਂਗਰਸ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇ।

ਬਘੇਲ ਨੇ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਮਕਸਦ ਅਤੇ ਮਿਸ਼ਨ ਨੂੰ ਲੈ ਕੇ ਪੂਰੀ ਏਕਤਾ ਹੈ। ਸਾਡਾ ਇੱਕੋ-ਇੱਕ ਮਿਸ਼ਨ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮੁੜ ਪੰਜਾਬ ਦੀ ਸੱਤਾ ਵਿੱਚ ਲਿਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਅੰਦਰ ਹਰ ਪੱਧਰ 'ਤੇ ਵਰਕਰਾਂ ਵਿੱਚ ਬੇਹੱਦ ਜੋਸ਼ ਅਤੇ ਉਤਸ਼ਾਹ ਹੈ।

ਇਸ ਦੌਰਾਨ ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਵਿਸ਼ੇਸ਼ ਸੰਦੇਸ਼ ਦਿੰਦਿਆਂ, ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੇ ਸਭ ਤੋਂ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਅਹੁਦਿਆਂ ਵਿੱਚੋਂ ਇੱਕ 'ਤੇ ਹਨ, ਕਿਉਂਕਿ ਉਹ ਪਾਰਟੀ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਹੋਰ ਵੱਧ ਅਧਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਜਿਕਰਯੋਗ ਹੈ ਕਿ ਬਘੇਲ ਨੇ ਸੋਮਵਾਰ ਤੋਂ ਪੰਜਾਬ ਦੇ ਆਪਣੇ ਪੰਜ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਉਹ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਨਗੇ।

ਜਦਕਿ ਅੱਜ ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਸੰਬੋਧਨ ਕਰਨ ਤੋਂ ਇਲਾਵਾ, ਉਹ ਉਸ ਸਮਾਗਮ ਵਿੱਚ ਵੀ ਸ਼ਾਮਲ ਹੋਏ, ਜਿੱਥੇ ਸੁਖਵਿੰਦਰ ਸਿੰਘ ਡੈਨੀ ਅਤੇ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਵਜੋਂ ਅਹੁਦਾ ਸੰਭਾਲਿਆ। ਉਹ ਨਵੇਂ ਚੁਣੇ ਗਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਦੇਵਗਨ ਦੇ ਕਾਰਜਭਾਰ ਸੰਭਾਲਣ ਸਮਾਗਮ ਵਿੱਚ ਵੀ ਹਾਜ਼ਰ ਰਹੇ।

ਇਸ ਤੋਂ ਪਹਿਲਾਂ, ਬਘੇਲ ਨੇ ਕਾਂਗਰਸ ਵਿਧਾਇਕ ਦਲ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਪਰਸਨ ਡਾ. ਅਮਰ ਸਿੰਘ, ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੈ ਇੰਦਰ ਸਿੰਗਲਾ, ਸਾਬਕਾ ਸਪੀਕਰ ਅਤੇ ਸੀਨੀਅਰ ਆਗੂ ਰਾਣਾ ਕੇ.ਪੀ. ਸਿੰਘ, ਚੋਣ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਸੁਖਪਾਲ ਸਿੰਘ ਖਹਿਰਾ, ਮਨੋਰਥ ਪੱਤਰ ਕਮੇਟੀ ਦੇ ਕੋ-ਚੇਅਰਪਰਸਨ ਹਰਦਿਆਲ ਕੰਬੋਜ, ਚੋਣ ਪ੍ਰਬੰਧਨ ਕਮੇਟੀ ਦੇ ਕੋ-ਚੇਅਰਮੈਨ ਕੁਲਜੀਤ ਨਾਗਰਾ, ਬਲਬੀਰ ਸਿੰਘ ਸਿੱਧੂ, ਬ੍ਰਹਮ ਮੋਹਿੰਦਰਾ, ਸ਼ਮਸ਼ੇਰ ਸਿੰਘ ਦੂਲੋ ਸਮੇਤ ਹੋਰ ਆਗੂਆਂ ਨਾਲ ਮੀਟਿੰਗ ਕੀਤੀ।

ਕਾਂਗਰਸੀ ਆਗੂਆਂ ਨੇ ਬਘੇਲ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦਾ ਹਰ ਵਰਕਰ 2027 ਦੀ ਚੋਣੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਾਂਗਰਸ ਆਉਣ ਵਾਲੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸੰਧੂ ਵੀ ਹਾਜ਼ਰ ਸਨ।