Loading Raja Warring website...

Punjab Congress President and Ludhiana MP Raja Warring Urges Bhagwant Mann Not to Defy Akal Takht, Warns Against Confrontation

Press ReleaseCHANDIGARH, June 16

ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ ਹੈ: ਵੜਿੰਗ

ਤਖ਼ਤ ਨਾਲ ਸੂਬੇ ਨੂੰ ਟਕਰਾਅ ਦੀ ਸਥਿਤੀ ਵਿੱਚ ਧੱਕਣ ਖ਼ਿਲਾਫ਼ ਚੇਤਾਵਨੀ

ਸਵਾਲ: ਜੇਕਰ ਮਹਾਰਾਜਾ ਰਣਜੀਤ ਸਿੰਘ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਸਨ, ਤਾਂ ਮਾਨ ਕਿਉਂ ਨਹੀਂ?

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੀ ਅਕਾਲ ਤਖਤ ਸਾਹਿਬ ਖ਼ਿਲਾਫ਼ ਖੁੱਲ੍ਹੇ ਤੌਰ 'ਤੇ ਟਕਰਾਅ ਵਾਲਾ ਰੁਖ ਨਹੀਂ ਅਪਣਾਉਣਾ ਚਾਹੀਦਾ ਹੈ।

ਮਾਨ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਕੀਤੇ ਗਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਰੱਦ ਕਰਨ ਉੱਪਰ ਪ੍ਰਤੀਕ੍ਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਨੂੰ ਆਪਣਾ ਪੱਖ ਰੱਖਣ ਅਤੇ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ, ਲੇਕਿਨ ਉਹ ਇਹ ਸਭ ਕੁਝ ਸ਼੍ਰੀ ਅਕਾਲ ਤਖ਼ਤ ਦੀ ਮਰਿਆਦਾ ਅਤੇ ਅਥਾਰਟੀ ਨੂੰ ਕਮਜ਼ੋਰ ਕਰਨ ਵਾਲੇ ਰਵੱਈਏ ਤੋਂ ਬਿਨਾਂ ਵੀ ਕਰ ਸਕਦੇ ਸਨ। ਅਜਿਹੇ ਟਕਰਾਅ ਤੋਂ ਬਚਿਆ ਜਾ ਸਕਦਾ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਮਾਮਲੇ ਦਾ ਸਿਆਸੀਕਰਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਨੂੰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਦੇ ਮੁਕਾਬਲੇ ਖੜ੍ਹਾ ਕਰਨਾ ਸੂਬੇ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਿਸੇ ਵੀ ਸੱਚੇ ਸਿੱਖ ਲਈ ਕਬੂਲਯੋਗ ਨਹੀਂ ਹੋਵੇਗੀ।

ਵੜਿੰਗ ਨੇ ਜੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਮਾਨ ਦੀ ਵਾਧੂ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦਾ ਸਤਿਕਾਰ ਕਰਨ। ਮੁੱਖ ਮੰਤਰੀ ਨੂੰ ਮਹਾਰਾਜਾ ਰਣਜੀਤ ਸਿੰਘ ਤੋਂ ਸਬਕ ਲੈਣਾ ਚਾਹੀਦਾ ਹੈ, ਜਿਨ੍ਹਾਂ ਨੇ ਮਹਾਨ ਸਿੱਖ ਸਾਮਰਾਜ ਦੇ ਬਾਦਸ਼ਾਹ ਹੋਣ ਦੇ ਬਾਵਜੂਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਦੇ ਹੁਕਮ ਨੂੰ ਸਵੀਕਾਰ ਕੀਤਾ ਸੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਨ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਹਾਰਾਜਾ ਰਣਜੀਤ ਸਿੰਘ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਸਨ, ਤਾਂ ਮਾਨ ਕਿਉਂ ਨਹੀਂ?