Loading Raja Warring website...

Punjab Congress President Raja Warring Backs Parole for Jagtar Singh Hawara, Says Parole Is a Legal Right

Punjab Congress President Raja Warring Backs Parole for Jagtar Singh Hawara, Says Parole Is a Legal Right

Press ReleaseLUDHIANA, August 24

ਵੜਿੰਗ ਨੇ ਹਵਾਰਾ ਨੂੰ ਪੈਰੋਲ ਦੀ ਮੰਗ ਦਾ ਕੀਤਾ ਸਮਰਥਨ

ਸ਼ਹੀਦ ਰਾਧੇ ਸ਼ਿਆਮ ਮਲਹੋਤਰਾ ਨੂੰ ਸ਼ਰਧਾਂਜਲੀ ਭੇਂਟ ਕੀਤੀ

ਕਿਹਾ: ਕਾਂਗਰਸ ਦੇਸ਼ ਦੀ ਰੱਖਿਆ ਲਈ ਹਮੇਸ਼ਾ ਸਭ ਤੋਂ ਅੱਗੇ ਰਹੀ ਹੈ

ਲੁਧਿਆਣਾ, 24 ਅਗਸਤ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ ਦਾ ਸਮਰਥਨ ਕਰਦਿਆਂ, ਕਿਹਾ ਹੈ ਕਿ ਪੈਰੋਲ ਇੱਕ ਕਾਨੂੰਨੀ ਅਧਿਕਾਰ ਹੈ।

ਅੱਜ ਇੱਥੇ ਸ਼ਹੀਦ ਰਾਧੇ ਸ਼ਿਆਮ ਮਲਹੋਤਰਾ ਨੂੰ ਉਨ੍ਹਾਂ ਦੀ ਸ਼ਹੀਦੀ ਬਰਸੀ'ਮੌਕੇ ਸ਼ਰਧਾਂਜਲੀ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਕਰਦਿਆਂ, ਇੱਕ ਸਵਾਲ ਦੇ ਜਵਾਬ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ, ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ।

ਇਸ ਮੌਕੇ 39 ਸਾਲ ਪਹਿਲਾਂ ਅੱਤਵਾਦੀਆਂ ਦੁਆਰਾ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਮਲਹੋਤਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਵਿੱਚ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਏਕਤਾ ਅਤੇ ਸਦਭਾਵਨਾ ਦੀ ਵੀ ਰੱਖਿਆ ਕੀਤੀ ਹੈ, ਜਿਸਨੂੰ ਵੰਡ ਪਾਊ ਤਾਕਤਾਂ ਤੋਂ ਖ਼ਤਰਾ ਸੀ।

ਉਨ੍ਹਾਂ ਕਿਹਾ ਕਿ ਕੁਝ ਫੁੱਟ ਪਾਊ ਤਾਕਤਾਂ ਫਿਰ ਤੋਂ ਪੰਜਾਬ ਵਿੱਚ ਆਪਣਾ ਸਿਰ ਚੁੱਕਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਹਰ ਤਰ੍ਹਾਂ ਦੀਆਂ ਫੁੱਟ ਪਾਊ ਤਾਕਤਾਂ ਨੂੰ ਹਰਾ ਦੇਣਗੇ, ਤਾਂ ਜੋ ਪੰਜਾਬ ਦੀ ਏਕਤਾ ਅਤੇ ਸਦਭਾਵਨਾ ਨੂੰ ਬਣਾਈ ਰੱਖਿਆ ਜਾ ਸਕੇ।

ਲੁਧਿਆਣਾ ਤੋਂ ਸੰਸਦ ਮੈਂਬਰ ਨੇ ਸਵਰਗੀ ਰਾਧੇ ਸ਼ਿਆਮ ਮਲੋਹਤਰਾ ਦਾ ਬੁੱਤ ਲਗਾਉਣ ਦੀ ਮੰਗ ਦਾ ਵੀ ਸਮਰਥਨ ਕੀਤਾ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੇ ਅਜਿਹੇ ਯਾਦਗਾਰੀ ਸਥਾਨਾਂ ਦੇ ਦੇਣਦਾਰ ਹਾਂ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਤਾਂ ਜੋ ਅਸੀਂ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿ ਸਕੀਏ।

ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕਾਂਗਰਸ ਪੰਜਾਬ ਵਿੱਚ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਦੂਜਿਆਂ ਤੋਂ ਬਹੁਤ ਅੱਗੇ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਇੱਕ ਗੱਲ 'ਤੇ ਇੱਕਮਤ ਹਨ ਕਿ 'ਆਪ' ਸਰਕਾਰ ਨੂੰ ਬਾਹਰ ਕੱਢ ਦੇਣਾ ਚਾਹੀਦਾ ਹੈ ਅਤੇ ਕਾਂਗਰਸ ਨੂੰ ਸਰਕਾਰ ਬਣਾਉਣੀ ਚਾਹੀਦੀ ਹੈ।

ਇਸ ਤੋਂ ਇਲਾਵਾ, ਵੜਿੰਗ ਨੇ ਲੁਧਿਆਣਾ ਸੰਸਦੀ ਹਲਕੇ ਵਿੱਚ ਕਈ ਜਨਤਕ ਮੀਟਿੰਗਾਂ ਵਿੱਚ ਵੀ ਸ਼ਿਰਕਤ ਕੀਤੀ ਅਤੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ, ਕਿਉਂਕਿ ਹਰ ਕੋਈ ਪੰਜਾਬ ਵਿੱਚ ਭ੍ਰਿਸ਼ਟ ਅਤੇ ਨਾਕਾਬਿਲ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ।