Loading Raja Warring website...

Punjab Congress President Raja Warring Condemns Bhagwant Mann Over Police Action Against Safai Karamcharis, Announces High Court Petition

Press ReleaseCHANDIGARH, July 24

ਮਾਨ ਦੇ ਹੰਕਾਰ ਦੀ ਵੜਿੰਗ ਨੇ ਕੀਤੀ ਨਿੰਦਾ

ਕਿਹਾ: ਪੁਲਿਸ ਨੇ ਝਾੜੂ ਫੜਨ ਵਾਲੇ ਹੱਥ ਹੀ ਤੋੜ ਦਿੱਤੇ

ਸਫਾਈ ਕਰਮਚਾਰੀਆਂ 'ਤੇ ਹੋਏ ਜ਼ੁਲਮਾਂ ਬਾਰੇ ਐਸ.ਸੀ ਕਮਿਸ਼ਨ ਦੀ ਚੁੱਪੀ 'ਤੇ ਕੀਤੇ ਸਵਾਲ

ਅਧਿਕਾਰਾਂ ਦੇ ਉਲੰਘਣ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦਾ ਐਲਾਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੰਕਾਰ ਅਤੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਕਥਿਤ ਜ਼ੁਲਮਾਂ ਬਾਰੇ ਉਨ੍ਹਾਂ ਦੀ ਚੁੱਪੀ ਦੀ ਸਖ਼ਤ ਨਿੰਦਾ ਕੀਤੀ ਹੈ।

ਵੜਿੰਗ ਨੇ ਮਾਨ ਨੂੰ ਪੁੱਛਿਆ ਕਿ ਉਹ ਉਨ੍ਹਾਂ ਹੀ ਸਫਾਈ ਕਰਮਚਾਰੀਆਂ ਪ੍ਰਤੀ ਇੰਨੇ ਲਾਪਰਵਾਹ ਕਿਵੇਂ ਹੋ ਸਕਦੇ ਹਨ, ਜਿਨ੍ਹਾਂ ਦੇ ਹੱਥਾਂ ਵਿੱਚ ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸੀ। ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਸ਼ਰਮ ਨਹੀਂ ਆਉਂਦੀ ਕਿ ਤੁਹਾਡੀ ਪੁਲਿਸ ਨੇ ਉਨ੍ਹਾਂ ਹੀ ਹੱਥਾਂ ਅਤੇ ਸਿਰਾਂ 'ਤੇ ਵਾਰ ਕੀਤੇ, ਜਿਹੜੇ ਝਾੜੂ ਫੜੇ ਹੋਏ ਸਨ?

ਸੂਬਾ ਕਾਂਗਰਸ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਸਫਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਕਥਿਤ ਜ਼ੁਲਮ ਕਰਦਿਆਂ, ਮਨੁੱਖੀ ਅਧਿਕਾਰਾਂ ਦੇ ਗੰਭੀਰ ਉਲੰਘਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਮਾਨ ਸਰਕਾਰ ਦੀ ਪੁਲਿਸ ਨੇ ਨਾ ਸਿਰਫ਼ ਸਫਾਈ ਕਰਮਚਾਰੀਆਂ 'ਤੇ ਦਹਿਸ਼ਤ ਦਾ ਮਾਹੌਲ ਬਣਾਇਆ ਹੈ, ਸਗੋਂ ਵਿਦਿਆਰਥੀਆਂ, ਬਿਜਲੀ ਮੁਲਾਜ਼ਮਾਂ, ਕਿਸਾਨਾਂ ਅਤੇ ਮਨਰੇਗਾ ਵਰਕਰਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਵੀ ਇਸੇ ਤਰ੍ਹਾਂ ਦਾ ਵਰਤਾਅ ਕੀਤਾ ਹੈ।

ਇਸ ਸਬੰਧ ਵਿੱਚ, ਵੜਿੰਗ ਨੇ ਮੁੱਖ ਮੰਤਰੀ ਨੂੰ ਸਫਾਈ ਕਰਮਚਾਰੀਆਂ ਤੋਂ ਮੁਆਫ਼ੀ ਮੰਗਣ ਅਤੇ ਉਨ੍ਹਾਂ ਖਿਲਾਫ ਬੇਰਹਿਮੀ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਬਰਨਾਲਾ ਦੀ ਘਟਨਾ 'ਤੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਚੁੱਪੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਐਸ.ਸੀ ਕਮਿਸ਼ਨ ਵੱਲੋਂ ਸੁਰੱਖਿਆ ਅਤੇ ਧਿਆਨ ਦੀ ਸਭ ਤੋਂ ਵੱਧ ਲੋੜ ਸੀ, ਤਾਂ ਉਹ ਸਫਾਈ ਕਰਮਚਾਰੀ ਸਨ, ਲੇਕਿਨ ਇਸਦੇ ਬਾਵਜੂਦ ਕਮਿਸ਼ਨ ਦੇ ਚੇਅਰਮੈਨ ਚੁੱਪ ਰਹੇ ਹਨ।

ਵੜਿੰਗ ਨੇ ਗੜ੍ਹੀ ਨੂੰ ਚੁਣੌਤੀ ਦਿੰਦਿਆਂ, ਕਿਹਾ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਅਤੇ ਸਫਾਈ ਕਰਮਚਾਰੀਆਂ ਦੇ ਹਿੱਤਾਂ ਲਈ ਸੱਚੀ ਚਿੰਤਾ ਹੈ, ਤਾਂ ਉਹ ਤਾਕਤ ਦੀ ਦੁਰਵਰਤੋਂ ਕਰਦਿਆਂ ਸਫਾਈ ਕਰਮਚਾਰੀਆਂ 'ਤੇ ਬੇਰਹਿਮੀ ਅਤੇ ਵਹਿਸ਼ੀਪੁਣਾ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਉਣ।