Loading Raja Warring website...

Punjab Congress President Raja Warring Condemns Mann’s Confrontation with Employees, Demands Dialogue on Pending DA

Press ReleaseCHANDIGARH, August 27

ਵੜਿੰਗ ਵੱਲੋਂ ਮਾਨ ਦੇ ਮੁਲਾਜ਼ਮਾਂ ਪ੍ਰਤੀ ਟਕਰਾਅ ਵਾਲੇ ਰਵੱਈਏ ਦੀ ਨਿੰਦਾ

ਕਿਸੇ ਵੀ ਦੰਡਾਤਮਿਕ ਕਾਰਵਾਈ ਤੋਂ ਬਚਣ ਦੀ ਚਿਤਾਵਨੀ; ਕਿਹਾ, ਮੁੱਖ ਮੰਤਰੀ ਨੂੰ ਮੁਲਾਜ਼ਮਾਂ ਨਾਲ ਗੱਲ ਕਰਨੀ ਚਾਹੀਦੀ ਹੈ

ਕਿਹਾ, ਮੁਲਾਜ਼ਮ ਸਿਰਫ਼ ਆਪਣਾ ਬਣਦਾ ਹੱਕ ਮੰਗ ਰਹੇ ਹਨ

ਚੰਡੀਗੜ੍ਹ, 27 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੰਮੇ ਸਮੇਂ ਤੋਂ ਰੁਕੇ ਡੀਏ ਦੀ ਅਦਾਇਗੀ ਦੀ ਮੰਗ ਕਰ ਰਹੇ ਹੜਤਾਲੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਟਕਰਾਅ ਵਾਲੇ ਰਵੱਈਏ ਦੀ ਨਿੰਦਾ ਕੀਤੀ।

ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਮੀਟਿੰਗ ਰੱਦ ਕਰਨ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਸਬੰਧੀ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੇ ਤਾਨਾਸ਼ਾਹੀ ਅਤੇ ਮਨਮਾਨੇ ਢੰਗ ਨਾਲ ਕੰਮ ਕਰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਬਚਣ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਉਨ੍ਹਾਂ ਦੀ ਸਰਕਾਰ ਦੇ ਅੰਤ ਦੀ ਸ਼ੁਰੂਆਤ ਹੋਵੇਗੀ।

ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਆਪਣੀ ਇਕਜੁੱਟਤਾ ਅਤੇ ਹਮਾਇਤ ਜ਼ਾਹਰ ਕਰਦਿਆਂ ਪੀਸੀਸੀ ਪ੍ਰਧਾਨ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਕਰਨਾ ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਤੋਂ ਵੀ ਵੱਧ ਗੱਲ ਇਹ ਹੈ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਪੂਰੇ ਦੇਸ਼ ਵਿੱਚ ਇੱਕੋ ਜਿਹਾ ਮਾਮਲਾ ਹੋਵੇਗਾ ਕਿ ਇੱਕ ਸੂਬਾ ਸਰਕਾਰ ਨਾ ਸਿਰਫ਼ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੀ ਅਦਾਇਗੀ ਤੋਂ ਵਾਂਝਾ ਰੱਖ ਰਹੀ ਹੈ, ਸਗੋਂ ਜਦੋਂ ਉਹ ਆਪਣਾ ਬਣਦੇ ਹੱਕ ਦੀ ਮੰਗ ਰਹੇ ਹਨ ਤਾਂ ਉਨ੍ਹਾਂ ਖ਼ਿਲਾਫ਼ ਦੰਡਾਤਮਿਕ ਕਾਰਵਾਈ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।

ਵੜਿੰਗ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਨੂੰ ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਮਾਨ ਨੂੰ ਕਿਹਾ, “ਉਹ ਤੁਹਾਡੇ ਦੁਸ਼ਮਣ ਨਹੀਂ ਹਨ, ਸਗੋਂ ਉਹੀ ਲੋਕ ਹਨ ਜਿਨ੍ਹਾਂ ਨੇ ਤੁਹਾਡੀ ਸਰਕਾਰ ਨੂੰ ਚੁਣਿਆ ਅਤੇ ਇਨ੍ਹਾਂ ਚਾਰ ਸਾਲਾਂ ਦੌਰਾਨ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਹੈ।” ਇਸ ਦੇ ਨਾਲ ਹੀ ਉਨ੍ਹਾਂ ਨੇ ਆਖਰੀ ਸਮੇਂ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਹੱਟਣ ਲਈ ਮਾਨ ਦੀ ਨਿੰਦਾ ਕੀਤੀ।

ਵੜਿੰਗ ਨੇ ਕਿਹਾ, “ਜਾਂ ਫਿਰ ਮਾਨ ਨੂੰ ਹੁਣ ਲੱਗਦਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਦਿਨ ਗਿਣੇ-ਚੁਣੇ ਰਹਿ ਗਏ ਹਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਕੋਈ ਲੋੜ ਨਹੀਂ, ਭਾਵੇਂ ਉਨ੍ਹਾਂ ਨੇ ਇਸ ਦਾ ਵਾਅਦਾ ਕੀਤਾ ਹੋਵੇ।”

ਵੜਿੰਗ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਹਰ ਥਾਂ ਕਿਸੇ ਵੀ ਸਰਕਾਰ ਦੇ ਕੰਮਕਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਨਾ ਰੱਖਿਆ ਜਾਵੇ।