Loading Raja Warring website...

Punjab Congress President Raja Warring Dares BJP to Swear It Won’t Align with Akalis, Accuses Party of ‘Running with the Hare and Hunting with the Hounds’

Press ReleaseCHANDIGARH, August 24

ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇਗੀ: ਵੜਿੰਗ ਦੀ ਭਾਜਪਾ ਨੂੰ ਚੁਣੌਤੀ

ਵੜਿੰਗ ਨੇ ਕਿਹਾ - ਭਾਜਪਾ ‘ਖਰਗੋਸ਼ ਨਾਲ ਦੌੜਨ ਤੇ ਸ਼ਿਕਾਰੀ ਕੁੱਤਿਆਂ ਨਾਲ ਸ਼ਿਕਾਰ ਕਰਨ’ ਵਾਲੀ ਨੀਤੀ ’ਤੇ ਚੱਲ ਰਹੀ ਹੈ

ਚੰਡੀਗੜ੍ਹ, 24 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਸਹੁੰ ਚੁੱਕ ਕੇ ਕਹਿਣ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਕਰਨਗੇ।

ਭਾਜਪਾ ਦੇ ਜਨਰਲ ਸਕੱਤਰ-ਸੰਗਠਨ ਬੀ.ਐਲ. ਸੰਤੋਸ਼ ਵੱਲੋਂ ਪਾਰਟੀ ਦੇ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ‘ਖਰਗੋਸ਼ ਨਾਲ ਦੌੜਨ ਤੇ ਸ਼ਿਕਾਰੀ ਕੁੱਤਿਆਂ ਨਾਲ ਸ਼ਿਕਾਰ ਕਰਨ’ ਵਾਲੀ ਨੀਤੀ ਦੀ ਇੱਕ ਕਲਾਸਿਕ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਆਪਸ ਵਿੱਚ ਗੱਲਬਾਤ ਕਰ ਰਹੇ ਹਨ, ਜਦਕਿ ਦੂਜੇ ਪਾਸੇ ਭਾਜਪਾ ਆਗੂ ਆਪਣੇ ਦਮ ’ਤੇ ਚੋਣ ਲੜਨ ਦੇ ਦਾਅਵੇ ਕਰ ਰਹੇ ਹਨ।

ਪੀਸੀਸੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਨੂੰ ਡਰ ਅਤੇ ਚਿੰਤਾ ਹੈ ਕਿ ਜੇਕਰ ਉਹ ਅਕਾਲੀ ਦਲ ਨਾਲ ਗੱਠਜੋੜ ਦੀ ਗੱਲ ਸਵੀਕਾਰ ਕਰ ਲੈਂਦੀ ਹੈ ਤਾਂ ਉਸ ਦੇ ਬਹੁਤੇ ਆਗੂ ਅਤੇ ਵਰਕਰ ਪਾਰਟੀ ਛੱਡ ਸਕਦੇ ਹਨ। ਉਨ੍ਹਾਂ ਕਿਹਾ, “ਭਾਜਪਾ ਸਿਰਫ਼ ਆਪਣੇ ਝੁੰਡ ਨੂੰ ਇਕੱਠਾ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਕੋਈ ਇਸ ਨੂੰ ਛੱਡ ਕੇ ਦੂਜੀ ਪਾਰਟੀ ਵਿੱਚ ਨਾ ਚਲਾ ਜਾਵੇ।”

ਵੜਿੰਗ ਨੇ ਬੀ.ਐਲ. ਸੰਤੋਸ਼ ਤੋਂ ਪੁੱਛਿਆ ਕਿ ਜੇਕਰ ਭਾਜਪਾ ਸੱਚਮੁੱਚ ਸਾਰੀਆਂ 117 ਸੀਟਾਂ ’ਤੇ ਚੋਣ ਲੜਨਾ ਚਾਹੁੰਦੀ ਹੈ ਤਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਿਉਂ ਕੀਤੀ? ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਮੁੜ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਹਨ।

ਪੀਸੀਸੀ ਪ੍ਰਧਾਨ ਨੇ ਭਾਜਪਾ ਆਗੂਆਂ ਨੂੰ 117 ਵਿਧਾਨ ਸਭਾ ਹਲਕਿਆਂ ਲਈ 117 ਉਮੀਦਵਾਰਾਂ ਦੇ ਨਾਮ ਦੱਸਣ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ, “ਸਾਰੀਆਂ ਸੀਟਾਂ ’ਤੇ ਚੋਣ ਲੜਨ ਦੀ ਗੱਲ ਤਾਂ ਦੂਰ, ਪੰਜਾਬ ਦੇ ਬਹੁਤੇ ਹਲਕਿਆਂ ਵਿੱਚ ਤੁਹਾਨੂੰ ਇੱਕ ਵੀ ਉਮੀਦਵਾਰ ਨਹੀਂ ਮਿਲੇਗਾ।” ਉਨ੍ਹਾਂ ਭਾਜਪਾ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰਨ।