Loading Raja Warring website...

Punjab congress President Raja Warring Offers to Take on Bhagwant Mann as Baghel Predicts Congress Victory What is actually written

Press ReleaseNANGAL (ROOP NAGAR), August 7

‘ਹਰ ਬੂਥ, ਕਾਂਗਰਸ ਮਜ਼ਬੂਤ’ - ਰੋਪੜ

ਕਾਂਗਰਸ ਮਜ਼ਬੂਤ ਹੋ ਰਹੀ ਹੈ ਤਾਂ ਭਾਜਪਾ ਤੇ ਅਕਾਲੀ ਦਲ ਗਠਜੋੜ ਦੀ ਕੋਸ਼ਿਸ਼ ਕਰ ਰਹੇ: ਬਘੇਲ

ਕਾਂਗਰਸ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ‘ਆਪ’, ਅਕਾਲੀ ਦਲ ਤੇ ਭਾਜਪਾ ਘਬਰਾਏ: ਬਘੇਲ

ਪਾਰਟੀ ਨੇ ਕਿਹਾ ਤਾਂ ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਨੂੰ ਤਿਆਰ: ਵੜਿੰਗ

ਕਾਂਗਰਸ ਨੂੰ ਜਿੱਤਣ ਤੋਂ ਕੋਈ ਤਾਕਤ ਨਹੀਂ ਰੋਕ ਸਕਦੀ: ਰਾਣਾ ਕੇ.ਪੀ.

ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਕਾਂਗਰਸ ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਭਾਜਪਾ ਘਬਰਾ ਗਈ ਹੈ। ਇਸੇ ਕਰਕੇ ਭਾਜਪਾ ਨੇ ਸੂਬੇ ਵਿੱਚ ਸੰਭਾਵਿਤ ਗਠਜੋੜ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ।

ਇੱਥੇ ਕਰਵਾਏ ਗਏ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਬਘੇਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਕਿਹਾ ਸੀ ਕਿ ਭਾਜਪਾ ਅਗਲੀਆਂ ਚੋਣਾਂ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਨਾਲ ਗਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਰ ਹੁਣ ਕਾਂਗਰਸ ਨੂੰ ਮਿਲ ਰਹੇ ਵੱਡੇ ਸਮਰਥਨ ਨੂੰ ਦੇਖਦਿਆਂ ਭਾਜਪਾ ਘਬਰਾ ਗਈ ਹੈ ਅਤੇ ਅਕਾਲੀ ਦਲ ਨਾਲ ਗੱਲਬਾਤ ਕਰ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਅੱਜ ਹੋਈ ਮੁਲਾਕਾਤ ਦਾ ਜ਼ਿਕਰ ਕਰਦਿਆਂ ਬਘੇਲ ਨੇ ਕਿਹਾ ਕਿ ਹੁਣ ਤੱਕ ਭਾਜਪਾ ਅਕਾਲੀ ਦਲ ਤੋਂ ਦੂਰੀ ਬਣਾ ਕੇ ਚੱਲ ਰਹੀ ਸੀ ਪਰ ਹੁਣ ਪਾਰਟੀ ਨੂੰ ਹਾਲਾਤ ਦਾ ਅਹਿਸਾਸ ਹੋ ਗਿਆ ਹੈ ਅਤੇ ਉਹ ਗਠਜੋੜ ਲਈ ਰਾਹ ਬਣਾਉਂਦੀ ਨਜ਼ਰ ਆ ਰਹੀ ਹੈ।

ਸਾਬਕਾ ਛੱਤੀਸਗੜ੍ਹ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਭਾਜਪਾ ਅਤੇ ਅਕਾਲੀ ਦਲ ਹੀ ਨਹੀਂ, ਸਗੋਂ ਆਮ ਆਦਮੀ ਪਾਰਟੀ ਵੀ ਘਬਰਾਈ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਉਸ ਦੀ ਸਰਕਾਰ ਦਾ ਸਮਾਂ ਮੁੱਕਣ ਵਾਲਾ ਹੈ, ਕਿਉਂਕਿ ਲੋਕ ਮੌਜੂਦਾ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗਠਜੋੜ ਅਤੇ ‘ਆਪ’ ਸਰਕਾਰ ਨੂੰ ਅਜ਼ਮਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਸਮਝ ਆ ਗਈ ਹੈ ਕਿ ਪੰਜਾਬ ਵਿੱਚ ਸਥਿਰ ਅਤੇ ਲੋਕਾਂ ਦੇ ਹਿੱਤ ਵਾਲੀ ਸਰਕਾਰ ਸਿਰਫ਼ ਕਾਂਗਰਸ ਹੀ ਦੇ ਸਕਦੀ ਹੈ।

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਪਾਰਟੀ ਇਜਾਜ਼ਤ ਦੇਵੇ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚੋਣ ਲੜਨਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਨੂੰ ਪੰਜਾਬ ਦੇ ਜ਼ਮੀਨੀ ਹਾਲਾਤ ਤੋਂ ਜਾਣੂ ਕਰਵਾਉਣਗੇ।

ਵੜਿੰਗ ਨੇ ਦੋਸ਼ ਲਾਇਆ ਕਿ ਪੰਜਾਬ ਦਾ ਪੈਸਾ ‘ਆਪ’ ਵੱਲੋਂ ਗੁਜਰਾਤ ਅਤੇ ਗੋਆ ਦੀਆਂ ਚੋਣਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਹੈ, ਜਿਸ ਨੂੰ ਗੋਆ ਅਤੇ ਗੁਜਰਾਤ ਵਰਗੇ ਦੂਰ-ਦੁਰਾਡੇ ਸੂਬਿਆਂ ਵਿੱਚ ਇਸ਼ਤਿਹਾਰਾਂ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਸਿਰ ਕੁੱਲ ਕਰਜ਼ਾ 4.5 ਲੱਖ ਕਰੋੜ ਰੁਪਏ ਤੋਂ ਵੀ ਵੱਧ ਕਰ ਦਿੱਤਾ ਹੈ ਅਤੇ ਇਸ ਵਿੱਚੋਂ ਕੋਈ ਪੈਸਾ ਪੰਜਾਬ ਦੇ ਵਿਕਾਸ ਲਈ ਨਹੀਂ ਲੱਗ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਪੈਸਾ ਦਿੱਲੀ, ਗੋਆ ਅਤੇ ਗੁਜਰਾਤ ਵੱਲ ਜਾ ਰਿਹਾ ਹੈ। ਵੜਿੰਗ ਨੇ ਕਿਹਾ, “ਅਸੀਂ ‘ਆਪ’ ਨੂੰ ਪੰਜਾਬ ਦੇ ਪੈਸੇ ਨਾਲ ਗੁਜਰਾਤ ਅਤੇ ਗੋਆ ਦੀਆਂ ਚੋਣਾਂ ਨਹੀਂ ਲੜਨ ਦੇਵਾਂਗੇ।”

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਹੁਣ ਸਭ ਕੁਝ ਸਾਫ਼ ਨਜ਼ਰ ਆ ਰਿਹਾ ਹੈ ਅਤੇ ਕਾਂਗਰਸ ਦੀ ਸਰਕਾਰ ਬਣਨ ਵਾਲੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਜਿੱਤਣ ਤੋਂ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ।

ਇਸ ਮੌਕੇ ਰਵੀ ਦਲਵੀ, ਸੂਰਜ ਠਾਕੁਰ, ਸੁਖਮਿੰਦਰ ਡੈਨੀ, ਬਲਬੀਰ ਸਿੰਘ ਸਿੱਧੂ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।