Loading Raja Warring website...

Raja Warring Questions BJP Over Drug Smuggling Through Punjab, Says “Buck Stops” at Union Home Minister Amit Shah

Press ReleaseCHANDIGARH, September 17

ਵੜਿੰਗ ਨੇ ਭਾਰਤ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਭਾਜਪਾ ਤੋਂ ਮੰਗਿਆ ਜਵਾਬ

ਕਿਹਾ, ਭਾਜਪਾ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਆਪਣੀ 'ਬੀ-ਟੀਮ' ਨਾਲ ਦੋਸਤਾਨਾ ਮੈਚ ਖੇਡ ਰਹੀ ਹੈ

ਦਾਅਵਾ ਕੀਤਾ ਕਿ ਸਾਰੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਣਦੀ ਹੈ

ਚੰਡੀਗੜ੍ਹ, 17 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ 'ਤੇ ਖ਼ਾਸ ਤੌਰ 'ਤੇ ਪੰਜਾਬ ਦੀਆਂ ਸਰਹੱਦਾਂ ਰਾਹੀਂ ਭਾਰਤ ਵਿੱਚ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਸ ਦੀ ਅਸਲ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਣਦੀ ਹੈ, ਜਿਨ੍ਹਾਂ ਦੇ ਅਧੀਨ ਸੀਮਾ ਸੁਰੱਖਿਆ ਬਲ ਆਉਂਦਾ ਹੈ।

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਾਜਪਾ ਵੱਲੋਂ ਕੱਢੀ ਜਾਣ ਵਾਲੀ ਪ੍ਰਸਤਾਵਿਤ 'ਯਾਤਰਾ' 'ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਸੱਚ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਨਾ ਸਿਰਫ਼ ਅਸਫ਼ਲ ਰਹੀ ਹੈ, ਸਗੋਂ ਨਸ਼ਿਆਂ ਦੀ ਸਮੱਸਿਆ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮਾਮਲੇ ਵਿੱਚ 'ਆਪ' ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

ਪਰ ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੀ ਇਸ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਇਸ਼ਾਰਾ ਕੀਤਾ ਕਿ ਲਗਭਗ ਸਾਰਾ ਨਸ਼ਾ ਵਿਦੇਸ਼ਾਂ ਤੋਂ ਪਾਕਿਸਤਾਨ ਦੇ ਰਸਤੇ ਪੰਜਾਬ ਵਿੱਚ ਤਸਕਰੀ ਕਰਕੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਬੀ.ਐੱਸ.ਐੱਫ. ਸੂਬੇ ਵਿੱਚ ਨਸ਼ਿਆਂ ਦੇ ਇਸ ਦਾਖ਼ਲੇ ਨੂੰ ਰੋਕਣ ਅਤੇ ਕੰਟਰੋਲ ਕਰਨ ਵਿੱਚ ਅਸਫ਼ਲ ਕਿਉਂ ਰਹੀ ਹੈ? ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਅਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਭਾਜਪਾ ਨੂੰ ਕਿਹਾ ਕਿ "ਲੋਕ ਤੁਹਾਡੇ ਡਰਾਮਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਤੁਸੀਂ ਤੁਹਾਡੀਆਂ ਨਾਕਾਮੀਆਂ 'ਤੇ ਪਰਦਾ ਨਹੀਂ ਪਾ ਸਕਦੇ।" ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਦੀ ਤੱਸਕਰੀ ਸਿਰਫ਼ ਪੰਜਾਬ ਰਾਹੀਂ ਹੀ ਨਹੀਂ ਸਗੋਂ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਵੀ ਕੀਤੀ ਜਾ ਰਹੀ ਹੈ।

ਵੜਿੰਗ ਨੇ ਕਿਹਾ ਕਿ ਭਾਜਪਾ ਨਸ਼ਿਆਂ ਵਰਗੇ ਅਤਿ-ਸੰਵੇਦਨਸ਼ੀਲ ਮੁੱਦੇ 'ਤੇ ਪੰਜਾਬ ਵਿੱਚ ਆਪਣੀ 'ਬੀ-ਟੀਮ' ਨਾਲ ਦੋਸਤਾਨਾ ਮੈਚ ਖੇਡ ਰਹੀ ਹੈ।

ਉਨ੍ਹਾਂ 'ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਇੱਕ ਪਾਸੇ 'ਆਪ' 'ਯੁੱਧ ਨਸ਼ਿਆਂ ਵਿਰੁੱਧ' ਦਾ ਡਰਾਮਾ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਭਾਜਪਾ ਨੇ ਨਸ਼ਿਆਂ ਖ਼ਿਲਾਫ਼ 'ਯਾਤਰਾ' ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, "ਇਹ ਦੋਵੇਂ ਸਿਰਫ਼ ਉਨ੍ਹਾਂ ਦੋ ਪਾਰਟੀਆਂ ਦੀ ਨਾਟਕੀ ਪੇਸ਼ਕਾਰੀ ਹਨ, ਜੋ ਚੋਣ ਹਿੱਤਾਂ ਲਈ ਡਰਾਮੇਬਾਜ਼ੀ ਕਰਨ ਵਾਸਤੇ ਜਾਣੀਆਂ ਜਾਂਦੀਆਂ ਹਨ।"